
ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ
ਦਾ ਜੋਤਿ ਜੋਤ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ
ਬੈਰਗਾਮੋ-08/11/2009-ਮਨੀ ਚੌਹਾਨ- ਸ਼੍ਰੀ ਗੁਰੂ ਰਵਿਦਾਸ ਦਰਬਾਰ ਬੈਰਗਾਮੋ ਦੀ ਪ੍ਰ੍ਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵੱਲੋਂ ਜਗਤਗੁਰੂ ਸਤਿਗੁਰੂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ ਜੋਤਿ ਜੋਤ ਪੁਰਬ ਦੂਜੀ ਵਾਰ ਬੜੀ ਹੀ ਸ਼ਰਧਾ ਪੂਰਵਕ ਸ਼੍ਰੀ ਗੁਰੂ ਰਵਿਦਾਸ ਦਰਬਾਰ ਬੈਰਗਾਮੋ ਵਿੱਚ ਮਨਾਇਆ ਗਿਆ | ਜਿਸ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ ਅਮ੍ਰਿਤਮਈ ਬਾਣੀ ਦੇ ਪਾਠ ਕੀਤੇ ਗਏ | ਉਪਰੰਤ ਗੁਰੂ ਘਰ ਦੇ ਸਟੇਜ ਸਕੱਤਰ ਸ਼੍ਰੀ ਚਮਨ ਲਾਲ ਜੀ ਨੇ ਸਟੇਜ ਦੀ ਕਾਰਜਕਾਰੀ ਬਾਖੂਬੀ ਨਿਭਾਈ ਅਤੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਬਾਅਦ ਵਿੱਚ ਗੁਰੂ ਘਰ ਦੇ ਕੀਰਤਨੀ ਜੱਥੇ ਵੋਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਤੋਂ ਬਾਅਦ ਗੁਰੂ ਘਰ ਦੇ ਪ੍ਰਧਾਨ ਸ਼੍ਰੀ ਸ਼ਸ਼ੀ ਕਪੂਰ ਜੀ ਨੇ ਦੂਰ ਨੇੜਿਉਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਤਿਗੁਰਾਂ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ ਦਾ ਸੰਗਤਾਂ ਨਾਲ ਵਾਅਦਾ ਕੀਤਾ | ਉਪਰੰਤ ਸਤਿਗੁਰਾਂ ਦੇ ਚਰਨਾ ਵਿੱਚ ਅਰਦਾਸ ਕੀਤੀ ਗਈ | ਗੁਰੂ ਕੇ ਅਤੁੱਟ ਲੰਗਰ ਵੀ ਸੰਗਤ ਚ ਵਰਤਾਇਆ ਗਿਆ |
No comments:
Post a Comment