MY HOME

MY HOME
http://gururavidasjigreece.blogspot.com/

HOME

Blog Archive

Tuesday, March 23, 2010

ਬੇਗਮਪੁਰੇ ਦੇ ਮਾਹੀ ਦਾ ਜਨਮ ਦਿਹਾੜਾ ਪੂਰੇ ਪੰਜਾਬ ਚ' ਮਨਾਇਆ ਗਿਆ

29 ਜਨਵਰੀ(ਸੋਨੀਆ ਰਾਣੀ) ਜਲੰਧਰ- ਸਾਹਿਬ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 633 ਪ੍ਰਕਾਸ਼ ਪੁਰਬ ਦੇ ਮੌਕੇ ਤੇ ਦੁਨੀਆ ਭਰ ਵਿੱਚ ਗੁਰਪੁਰਬ ਮਨਾਏ ਗਏ | ਇਸੇ ਤਰ੍ਹਾਂ ਦੁਆਬੇ ਦੇ ਸ਼ਹਿਰ ਜਲੰਧਰ ਵਿੱਚ ਵੀ ਸਤਿਗੁਰਾਂ ਦੇ ਜਨਮ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਹ ਵਿਸ਼ਾਲ ਸ਼ੋਭਾ ਯਾਤਰਾ ਦਾ ਆਰੰਭ ਨਕੋਦਰ ਚੌਂਕ ਤੋਂ ਹੋਇਆ ਜਿਸ ਵਿੱਚ 45 ਪਿੰਡਾ ਨੇ ਹਿੱਸਾ ਲਿਆ | ਇਹ ਸ਼ੋਭਾ ਯਾਤਰਾ ਸ਼ਹਿਰ ਦੇ ਮੁੱਖ ਬਜਾਰਾਂ ਵਿੱਚੋਂ ਦੀ ਹੁੰਦੀ ਹੋਈ ਜੋਤੀ ਚੌਂਕ ਵਿੱਚ ਪੁੱਜੀ, ਜਿੱਥੇ ਸੰਗਤ ਦੀ ਗਿਣਤੀ ਹਜਾਰਾਂ ਦੇ ਹਿਸਾਬ ਨਾਲ ਪਾਈ ਗਈ | ਜਿਕਰਯੋਗ ਹੈ ਸੰਗਤ ਦੀ ਗਿਣਤੀ ਪਿਛਲੇ ਸਾਲਾਂ ਨਾਲੋ ਦੁੱਗਣੀ ਤਿੱਗਣੀ ਪਾਈ ਗਈ ਹੈ | ਸਾਰਾ ਹੀ ਜਲੰਧਰ ਸ਼ਹਿਰ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਸੀ |
ਫਗਵਾੜਾ-ਇਸੇ ਤਰ੍ਹਾਂ ਸਤਿਗੁਰਾਂ ਦੀ ਜਨਮ ਪੁਰਬ ਦੀ ਖੁਸ਼ੀ ਵਿੱਚ ਫਗਵਾੜਾ ਸ਼ਹਿਰ ਵਿੱਚ ਵੀ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਜੋ ਕਿ ਹਰ ਸਾਲ ਦੀ ਤਰ੍ਹਾਂ ਦੁਪਹਿਰ 12:30 ਵਜੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਚੱਕ ਹਕੀਮ ਤੋਂ ਸ਼ੁਰੂ ਹੋਇਆ | ਇਸ ਸ਼ੋਭਾ ਯਾਤਰਾ ਵਿੱਚ ਲਗਭਗ 30-35 ਪਿੰਡਾਂ ਨੇ ਹਿੱਸਾ ਲਿਆ | ਸ਼ੋਭਾ ਯਾਤਰਾ ਜੀ ਟੀ ਰੋਡ ਤੋਂ ਗੋਲ ਚੌਂਕ, ਫਿਰ ਲੁਧਿਆਣਾ ਰੋਡ ਤੋਂ ਹੁੰਦਾ ਹੋਇਆ ਬੰਗਾ ਰੋਡ ਤੇ ਅੰਤ ਵਿੱਚ ਗਊਸ਼ਾਲਾ ਰੋਡ ਤੋਂ ਹੁੰਦਾ ਹੋਇਆ ਵਾਪਿਸ ਪਰਤ ਆਇਆ | ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸੰਗਤ ਦੀ ਗਿਣਤੀ 65-70 ਹਜਾਰ ਦੇ ਕਰੀਬ ਮੰਨੀ ਗਈ | ਏਨਾ ਵੱਡਾ ਇਕੱਠ ਵੇਖ ਕੇ ਕੌਮ ਨੂੰ ਬਹੁਤ ਹੀ ਭਰਵਾਂ ਹੁੰਗਾਰਾ ਮਿਲਿਆ | ਪੂਰਾ ਸ਼ਹਿਰ ਸਤਿਗੁਰੂ ਰਵਿਦਾਸ ਜੀ ਅਤੇ ਸ਼ਹੀਦ ਸੰਤ ਰਾਮਾਨੰਦ ਜੀ ਮਹਾਰਾਜ ਦੇ ਜੈਕਾਰਿਆ ਨਾਲ ਗੂੰਜ ਰਿਹਾ ਸੀ | ਪੂਰੇ ਇਲਾਕੇ ਨੇ ਸ਼ੋਭਾ ਯਾਤਰਾ ਦਾ ਬਹੁਤ ਹੀ ਨਿੱਘੇ ਦਿਲੋਂ ਸਵਾਗਤ ਕੀਤਾ ਅਤੇ ਸੰਗਤ ਨੇ ਬੇਗਮਪੁਰਾ ਵਸਾਉਣ ਦਸ ਪ੍ਰਣ ਲਿਆ | ਅੰਤ ਵਿੱਚ ਸੰਗਤ ਦਾ ਇਕੱਠ ਵਾਪਿਸ ਆਪੋ ਆਪਣੇ ਪਿੰਡਾ ਵਿੱਚ ਜੈਕਾਰੇ ਲਾਉਂਦਾ ਹੋਇਆ ਪਰਤ ਗਿਆ | ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ |
ਲੁਧਿਆਣਾ- ਮਾਲਵੇ ਦੇ ਇਸ ਸ਼ਹਿਰ ਵਿੱਚ ਵੀ ਸਤਿਗੁਰਾਂ ਦੇ ਜਨਮ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਹਰੀਸ਼ ਰਾਇ ਟਾਡਾ ਚੀਫ ਪਾਰਲੀਮੈਂਟ ਸੈਕਟਰੀ ਵੀ ਪਹੁੰਚੇ ਹੋਏ ਸਨ | ਸ਼ੋਭਾ ਯਾਤਰਾ ਦੀ ਸ਼ੁਰੂਆਤ ਬਸਤੀ ਜੋਧੇਵਾਲ ਤੋਂ ਕੀਤੀ ਗਈ ਜਿਸ ਵਿੱਚ ਆਲੇ ਦੁਆਲੇ ਦੇ ਬਹੁਤ ਸਾਰੇ ਪਿੰਡਾਂ ਤੋਂ ਸੰਗਤ ਹੁੰਮ ਹੁੰਮਾ ਕੇ ਪਹੁੰਚੀ ਹੋਈ ਸੀ | ਸ਼ੋਭਾ ਯਾਤਰਾ ਬਸਤੀ ਜੋਧੇਵਾਲ ਤੋਂ ਹੁੰਦੀ ਹੋਈ ਮਾਧੋਪੁਰੀ ਚੌਂਕ, 3 ਡਵੀਜਨ ਘੰਟਾ ਘਰ, ਚੌੜਾ ਬਜਾਰ ਤੋਂ ਹੁੰਦਾ ਹੋਇਆ ਵਾਪਿਸ ਬਸਤੀ ਜੋਧੇਵਾਲ ਚ' ਸਮਾਪਤ ਹੋਇਆ | ਇਸ ਸ਼ੋਭਾ ਯਾਤਰਾ ਵਿੱਚ ਨਵੀਂ ਪੀੜੀ ਵਿੱਚ ਕੌਮ ਪ੍ਰਤੀ ਕਾਫੀ ਉਤਸ਼ਾਹ ਦੇਖਿਆ ਗਿਆ | ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ 80-85 ਹਜਾਰ ਲੋਕ ਪਹੁੰਚੇ ਹੋਏ ਸਨ | ਸ਼ਹਿਰ ਨਿਵਾਸੀਆਂ ਵੱਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ | ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ |
ਬੂਟਾ ਮੰਡੀ- ਦੁਆਬੇ ਦੇ ਇਸ ਸ਼ਹਿਰ ਵਿੱਚ ਵੀ 30 ਜਨਵਰੀ ਨੂੰ ਸਤਿਗੁਰਾਂ ਦਾ ਜਨਮ ਪੁਰਬ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸੇਠ ਸੱਤਪਾਲ ਮੱਲ ਨੇ ਕੌਮ ਨੂੰ ਜਾਗਰਿਤ ਹੋਣ ਲਈ ਕਿਹਾ ਤੇ ਕੌਮ ਪ੍ਰਤੀ ਸੰਘਰਸ਼ ਕਰਨ ਦੀ ਅਪੀਲ ਕੀਤੀ | ਇਸ ਮੌਕੇ ਵਿਸ਼ਾਲ ਪੰਡਾਲ ਸਜਾਏ ਗਏ ਜਿਸ ਵਿੱਚ ਲੱਖਾਂ ਦੇ ਹਿਸਾਬ ਨਾਲ ਸੰਗਤ ਨੇ ਹਾਜਰੀ ਲਗਵਾਈ | ਇਸ ਮੌਕੇ ਤੇ ਪੰਜਾਬ ਦੇ ਪ੍ਰਸਿੱਧ ਗਾਇਕ ਕਲੇਰ ਕੰਠ, ਅਮਰ ਅਰਸ਼ੀ ਅਤੇ ਲਖਵਿੰਦਰ ਲੱਕੀ ਨੇ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਮਿਸ਼ਨ ਬਾਰੇ ਰਚਨਾਵਾਂ ਗਾ ਕੇ ਸੰਗਤਾ ਨੂੰ ਨਿਹਾਲ ਕੀਤਾ | ਹਰ ਇਕ ਗਾਇਕ ਨੇ ਆਪਣੀਆਂ ਰਚਨਾਵਾਂ ਰਾਹੀਂ ਕੌਮ ਨੂੰ ਇੱਕਮੁੱਠ ਹੋ ਕੇ ਰਹਿਣ ਦਾ ਸੰਦੇਸ਼ ਦਿਤਾ ਅਤੇ ਮਿਸ਼ਨ ਦਾ ਪ੍ਰਚਾਰ ਕਰਨ ਵਾਸਤੇ ਸੰਗਤ ਨੂੰ ਪ੍ਰੇਰਿਆ | ਰਾਤ 3 ਵਜੇ ਤੱਕ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ ਗੁਣਗਾਨ ਚਲਦਾ ਰਿਹਾ | ਅਤੇ ਚਾਹ ਦਾ ਲੰਗਰ ਸਾਰੀ ਰਾਤ ਸੰਗਤ ਵਾਸਤੇ ਚੱਲਦਾ ਰਿਹਾ |

No comments:

Post a Comment

Followers

ਗੁਰੂ ਰਵਿਦਾਸ ਹੋਰਾਂ ਦਾ ਮੰਦਰ ਬਣੇਗਾ ਸੋਨੇ ਦਾ

ਗੁਰੂ ਰਵਿਦਾਸ ਹੋਰਾਂ ਦਾ ਮੰਦਰ ਬਣੇਗਾ ਸੋਨੇ ਦਾ ਗੁਰੂ ਰਵਿਦਾਸ ਫੋਰਸ ਨੇ ਕੀਤਾ ਚੇਤਨਾ ਮਾਰਚ ਫਗਵਾੜਾ : ਸੋਨੀਆਂ ਰਾਣੀ ਸੁੱਖੀ : ਸੰਤ ਰਾਮਾ ਨੰਦ ਦੇ ਕਤਲ ਤੋਂ ਬਾਦ ਜੋ ਗੁਰੂ ਰਵਿਦਾਸ ਦੀ ਕੌਮ ਵਿਚ ਜਾਗ੍ਰਿਰਤੀ ਹੋਈ ਹੈ ਉਸ ਸਬੰਧੀ ਹਾਲ ਹੀ ਵਿਚ ਹੋਂਦ ਵਿਚ ਆਈ ਗੁਰੂ ਰਵਿਦਾਸ ਫੋਰਸ ਨੇ ਅੱਜ ਫਗਵਾੜਾ ਨੇੜੇ ਪੈਂਦੇ ਪਿੰਡ ਖਲਵਾੜਾ ਤੋਂ ਇਕ ਚੇਤਨਾ ਮਾਰਚ ਕਢਿਆ, ਜਿਸ ਵਿਚ ਕਿ ਸੰਤ ਰਾਮਾਂ ਨੰਦ ਨੂੰ ਰਵਿਦਾਸੀਆ ਕੌਮ ਦਾ ਸਹੀਦ ਕਹਿ ਕੇ ਪੂਰਾ ਪ੍ਰਚਾਰ ਕੀਤਾ ਗਿਆ ਤੇ ਉਹਨਾਂ ਵਲੋਂ ਸੁਰੂ ਕੀਤੇ ਮਿਸ਼ਨ ਨੂੰ ਅਗੇ ਤੋਰਨ ਲਈ ਜਾਗ੍ਰਤੀ ਪੈਦਾ ਕਰਨ ਦਾ ਕੰਮ ਵੀ ਅਰੰਭਿਆ ਗਿਆ। ਡਾ. ਸਤੀਸ ਸੁੰਮਨ ਦੀ ਪ੍ਰਧਾਨਗੀ ਵਿਚ ਚਲ ਰਹੀ ਕੌਮ ਦੇ ਕਈ ਅਹਿਮ ਕੰਮਾਂ ਤੇ ਕਾਫੀ ਅਹਿਮ ਯੋਗਦਾਨ ਪਾਉਣ ਵਾਲੀ ਗੁਰੂ ਰਵਿਦਾਸ ਫੋਰਸ ਨੇ ਅੱਜ ਖਲਵਾੜੇ ਤੋਂ ਚੇਤਨਾ ਮਾਰਚ ਕੱਢ ਕੇ ਕੌਮ ਨੂੰ ਜਾਗ੍ਰਿਤ ਕਰਨ ਦਾ ਬੀੜਾ ਚੁਕਿਆ, ਫੋਰਸ ਦੇ ਸੁਬਾ ਪ੍ਰਧਾਨ ਡਾ. ਸਤੀਸ ਸੁੰਮਨ ਨੇ ਕਿਹਾ ਕਿ ਫੋਰਸ ਦਾ ਕੰਮ ਹੈ ਕਿ ਲੋਕਾਂ ਵਿਚ ਜਾਗ੍ਰਤੀ ਪੈਦਾ ਹੋਵੇ ਤੇ ਉਸ ਲਈ ਅਸੀਂ ਉਚੇਰੀ ਸਿਖਿਆ ਦੇਣ ਲਈ ਵਿਸ਼ੇਸ ਪ੍ਰਤੀਬਧਤਾ ਨਾਲ ਕੰਮ ਕਰ ਰਹੇ ਹਾਂ। ਉਨਾਂ ਕਿਹਾ ਕਿ ਸਾਡੇ ਸਹੀਦ ਸੰਤ ਰਾਮਾਂ ਨੰਦ ਜੀ ਸਚਖੰਡ ਬੱਲਾਂ ਵਾਲਿਆਂ ਨੇ ਇਕ ਕੰਮ ਅਰੰਭਿਆ ਸੀ ਕਿ ਉਹ ਸਾਡੇ ਸਤਿਗੁਰੂ ਜੀ ਗੁਰੂ ਰਵਿਦਾਸ ਜੀ ਦਾ ਸਥਾਨ ਕਾਸੀ ਵਿਚ ਸੋਨੇ ਦਾ ਬਨਾਉਣਗੇ ਜਿਸ ਲਈ ਸੋਨੇ ਦਾ ਕੰਮ ਵੀ ਸੁਰੂ ਹੋ ਚੁਕਾ ਸੀ ਜਿਸ ਲਈ ਇਹ ਬਿਲਕੁਲ ਹੀ ਸਹੀ ਕੀਤਾ ਗਿਆ ਕਿ ਉਹਨਾਂ ਦਾ ਮਿਸ਼ਨ ਬੰਦ ਨਹੀ ਹੋਵੇਗਾ ਸਗੋਂ ਚਲਦਾ ਰਹੇਗਾ। ਉਨਾਂ ਕਿਹਾ ਕਿ ਕਾਂਸੀ ਵਿਚ ਗੁਰੂ ਰਵਿਦਾਸ ਜੀ ਦਾ ਬਣ ਰਿਹਾ ਮੰਦਰ ਸੋਨੇ ਦਾ ਹੀ ਬਣ ਕੇ ਰਹੇਗਾ, ਜਿਸ ਲਈ ਉਹ ਕੌਮ ਨੂੰ ਜਾਗ੍ਰਿਤ ਕਰ ਰਹੇ ਹਨ, ਜਿਸ ਲਈ ਅਥਾਹ ਹੁੰਗਾਰਾ ਮਿਲ ਰਿਹਾ ਹੈ, ਡਾ. ਸੁੰਮਨ ਨੇ ਕਿਹਾ ਕਿ ਸਾਡਾ ਅਗਲਾ ਨਿਸ਼ਾਨਾ ਹੈ ਕਿ ਸਾਡੇ ਨੋਜਵਾਨ ਨਸ਼ਿਆਂ ਵਿਚ ਪੈ ਗਏ ਹਨ ਜਿਹਨਾਂ ਨੂੰ ਨਸਿਆਂ ਚੋਂ ਕੱਢਣ ਲਈ ਜਾਗ੍ਰਿਤ ਕੀਤਾ ਜਾਵੇ ਨਸ਼ੇ ਤਿਆਗਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ, ਤਾਂ ਕਿ ਨੌਜਵਾਨ ਨਸ਼ੇ ਤਿਆਗ ਕੇ ਸਮਾਜ ਵਿਚ ਨਵੀਂ ਰੂਹ ਪੈਦਾ ਕਰ ਦੇਣ, ਉਨਾਂ ਕਿਹਾ ਕਿ ਸੰਤ ਰਾਮਾਂ ਨੰਦ ਜੀ ਕਿਹਾ ਕਰਦੇ ਸੀ ਕਿ ਸਾਡਾ ਸਮਾਜ ਨਵਾਂ ਨਰੋਆ ਹੋਣਾ ਚਾਹੀਦਾ ਹੈ ਤਾਂ ਹੀ ਸਾਡੇ ਸਮਾਜ ਦੀ ਪਹਿਚਾਣ ਬਣ ਸਕੇਗੀ ਉਨਾਂ ਕਿਹਾ ਕਿ ਉਨਾਂ ਦੇ ਪਾਏ ਪੂਰਨਿਆਂ ਤੇ ਹੀ ਅਸੀਂ ਆਪਣਾ ਮਿਸ਼ਨ ਅਗੇ ਲੈਕੇ ਜਾ ਰਹੇ ਹਾਂ ਤੇ ਇਹ ਅਹਿਦ ਵੀ ਕੀਤਾ ਹੈ ਕਿ ਉਹ ਉਨਾਂ ਦੇ ਮਿਸ਼ਨ ਨੂੰ ਪਿਛੇ ਨਹੀ ਰਹਿਣ ਦੇਣਗੇ। ਡਾ. ਸੁਮਨ ਨੇ ਕਿਹਾ ਕਿ ਇਸੇ ਤਰਾਂ ਹੀ ਉਹ ਇਹ ਵੀ ਚਾਹੁੰਦੇ ਹਨ ਕਿ ਸਾਡੇ ਸਮਾਜ ਦੇ ਬੱਚੇ ਉਚੇਰੀ ਸਿਖਿਆ ਹਾਸਲ ਕਰਕੇ ਸਾਡੇ ਸਮਾਜ ਨੂੰ ਅਮੀਰ ਸੇਧ ਦੇਣ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਆਪਾਂ ਆਪਣੇ ਬਚਿਆਂ ਨੂੰ ਤਕਨੀਕੀ ਸਿਖਿਆ ਦੇਵਾਂਗੇ ਤੇ ਉਸ ਲਈ ਸਾਨੂੰ ਪਹਿਲਾਂ ਹੀ ਆਪਣੇ ਬਚਿਆਂ ਲਈ ਵਿਦਿਆ ਦਾ ਮਿਆਰ ਉਚਾ ਬਨਾਉਣਾ ਹੋਵੇਗਾ ਜਿਸ ਪਈ ਅਸੀਂ ਫੋਰਸ ਵਲੋਂ ਟਿਉਸ਼ਨ ਕੇਂਦਰ ਖੋਲੇ ਹਨ। ਇਹ ਚੇਤਨਾ ਮਾਰਚ ਕਈ ਸਾਰੇ ਪਿੰਡਾਂ ਵਿਚ ਦੀ ਹੁੰਦਾ ਹੋਇਆ ਪਿੰਡ ਖਲਵਾੜਾ ਵਿਚ ਹੀ ਸਮਾਪਤ ਹੋਇਆ। ਇਸ ਸਮੇਂ ਵਿਸ਼ੇਸ਼ ਤੌਰ ਤੇ ਡਾ ਜੈਸ ਖਲਵਾੜਾ, ਡਾ. ਜੈਸ ਵਰਮਾਂ, ਸਰਪੰਚ ਕਸ਼ਮੀਰੀ ਲਾਲ, ਸਰਪੰਚ ਪ੍ਰਿਥੀ ਲਾਲ, ਓਮ ਪ੍ਰਕਾਸ਼ ਵਰਮਾਂ, ਸ. ਬੰਗਾ ਅਤੇ ਜ਼ਿਲਾ ਪ੍ਰਧਾਨ ਮਹਿਲਾ ਵਿੰਗ ਮਿਸ਼ ਸੋਨੀਆਂ ਰਾਣੀ ਵੀ ਮੌਜੂਦ ਸਨ। ਧੰਨਵਾਦ ਸਹਿਤ ਇੰਡੋ ਪੰਜਾਬ





amarjit mall at guru ravidass bhawan birmingham uk














new news 2010

new news 2010























Pages