MY HOME

MY HOME
http://gururavidasjigreece.blogspot.com/

HOME

Saturday, April 24, 2010

ਮਰਦਮਸ਼ੁਮਾਰੀ ਵਿੱਚ ਰਵਿਦਾਸੀਆ ਧਰਮ ਲਿਖਾਉਣ ਦੀ ਕੌਮ ਨੂੰ ਅਪੀਲ
ਫਗਵਾੜਾ (ਸੋਨੀਆ ਰਾਣੀ-ਮੋਢੀ ਇਨਕਲਾਬ ਦਾ) ਗੁਰੂ ਰਵਿਦਾਸ ਫੋਰਸ ਦੇ ਪ੍ਰਧਾਨ ਡਾ ਸਤੀਸ਼ ਸੁਮਨ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਿਵੇਂ ਕਿ ਸਾਡੀ ਰਵਿਦਾਸੀਆ ਕੌਮ ਭਲੀ ਭਾਂਤੀ ਜਾਣਦੀ ਹੈ ਕਿ ਮਿਤੀ 30 ਜਨਵਰੀ 2010 ਨੂੰ ਸਤਿਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 633 ਵਾਂ ਪ੍ਰਕਾਸ਼ ਦਿਵਸ ਵਿਸ਼ਵ ਦੀ ਸੰਗਤ ਵੱਲੋਂ ਸਤਿਗੁਰੂ ਰਵਿਦਾਸ ਜਨਮ ਸਥਾਨ ਮੰਦਿਰ ਸੀਰਗੋਵਰਧਨ ਪੁਰ ਕਾਂਸ਼ੀ ਬਨਾਰਸ ਵਿਖੇ ਮਨਾਇਆ ਗਿਆ | ਜਿਸ ਵਿੱਚ ਭਾਰਤ ਦੇ ਅਨੇਕ ਪ੍ਰਦੇਸ਼ਾਂ ਵਿੱਚੋਂ ਸੰਤ ਸਮਾਜ ਅਤੇ ਦੇਸ਼ ਵਿਦੇਸ਼ਾਂ ਵਿੱਚੋਂ 10 ਲੱਖ ਤੋਂ ਅਧਿਕ ਸੰਗਤਾਂ ਪਹੁੰਚੀਆਂ | ਇਸ ਪਵਿੱਤਰ ਦਿਹਾੜੇ ਤੇ ਰਵਿਦਾਸੀਆ ਧਰਮ ਦੀ ਨੀਂਹ ਰੱਖਿ ਗਈ, ਜਿਸ ਦਾ ਸਾਰੇ ਵਿਸ਼ਵ ਨੇ ਸਵਾਗਤ ਕੀਤਾ | ਰਵਿਦਾਸੀਆ ਧਰਮ ਦੀ ਪੁਸਤਕ "ਅਮ੍ਰਿਤ ਬਾਣੀ ਸਤਿਗੁਰੂ ਰਵਿਦਾਸ ਜੀ" ਰੀਲੀਜ਼ ਕੀਤੀ ਗਈ | ਜਿਸ ਦਾ ਅੱਜਤੱਕ ਵਿਸ਼ਵ ਦੇ 6000 ਗੁਰੂ ਘਰਾਂ ਵਿੱਚ ਪ੍ਰਕਾਸ਼ ਕੀਤਾ ਜਾ ਚੁੱਕਾ ਹੈ | ਉਪਰੰਤ ਡਾ ਰਜਿੰਦਰ ਕਲੇਰ ਨੇ ਕਿਹਾ ਕਿ ਮਰਦਮ ਸ਼ੁਮਾਰੀ ਸ਼ੁਰੂ ਹੋ ਚੁੱਕੀ ਹੈ, ਅਸੀਂ ਸਾਰੀ ਰਵਿਦਾਸੀਆ ਕੌਮ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣਾ ਧਰਮ ਰਵਿਦਾਸੀਆ ਲਿਖਵਾਉਣ | ਗੁਰੂ ਰਵਿਦਾਸ ਫੋਰਸ ਇਸ ਬਾਰੇ ਭਾਰਤ ਦੇ ਰਾਸ਼ਟਰਪਤੀ ਨੂੰ ਵੀ ਮੰਗਪੱਤਰ ਲਿਖੇਗੀ ਤਾਂ ਕਿ ਰਵਿਦਾਸੀਆ ਧਰਮ ਨੂੰ ਰਾਸ਼ਟਰੀ ਧਾਰਾ ਵਿੱਚ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਸਮਾਜ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨੀ ਜਿਆਦਾ ਸਾਡੀ ਗਿਣਤੀ ਹੋਵੇਗੀ ਉਨੀਂ ਜਿਆਦਾ ਸਾਡੀ ਪਹਿਚਾਣ ਬਣੇਗੀ | ਇਸ ਮੌਕੇ ਬਲਵੀਰ ਝੱਲੀ, ਸੋਨੀਆ ਸੂਦ, ਕੁਲਵਿੰਦਰ ਕਿੰਦਾ,ਸੁਰਿੰਦਰ ਕੁਮਾਰ, ਬਲਵੀਰ ਝੱਲੀ, ਕਮਲ, ਸੁਰਿੰਦਰ ਖੰਗੂੜਾ, ਕੁਲਵਿੰਦਰ ਕਿੰਦਾ, ਮੇਜਰ ਚੱਕ ਹਕੀਮ, ਗਾਂਧੀ, ਸੰਨੀ, ਬਲਵੀਰ, ਮਲਕੀਤ, ਡਾ ਅਮਰਜੀਤ, ਸਰਬਜੀਤ ਕੌਰ ਭੁੱਲਾ ਰਾਈ, ਕਰਮਵੀਰ, ਸਾਜਨ ਸੁੰਮਨ ਅਤੇ ਹੋਰ ਵੀ ਫੋਰਸ ਦੇ ਮੈਂਬਰ ਸ਼ਾਮਿਲ ਸਨ |

No comments:

Post a Comment

Followers

ਗੁਰੂ ਰਵਿਦਾਸ ਹੋਰਾਂ ਦਾ ਮੰਦਰ ਬਣੇਗਾ ਸੋਨੇ ਦਾ

ਗੁਰੂ ਰਵਿਦਾਸ ਹੋਰਾਂ ਦਾ ਮੰਦਰ ਬਣੇਗਾ ਸੋਨੇ ਦਾ ਗੁਰੂ ਰਵਿਦਾਸ ਫੋਰਸ ਨੇ ਕੀਤਾ ਚੇਤਨਾ ਮਾਰਚ ਫਗਵਾੜਾ : ਸੋਨੀਆਂ ਰਾਣੀ ਸੁੱਖੀ : ਸੰਤ ਰਾਮਾ ਨੰਦ ਦੇ ਕਤਲ ਤੋਂ ਬਾਦ ਜੋ ਗੁਰੂ ਰਵਿਦਾਸ ਦੀ ਕੌਮ ਵਿਚ ਜਾਗ੍ਰਿਰਤੀ ਹੋਈ ਹੈ ਉਸ ਸਬੰਧੀ ਹਾਲ ਹੀ ਵਿਚ ਹੋਂਦ ਵਿਚ ਆਈ ਗੁਰੂ ਰਵਿਦਾਸ ਫੋਰਸ ਨੇ ਅੱਜ ਫਗਵਾੜਾ ਨੇੜੇ ਪੈਂਦੇ ਪਿੰਡ ਖਲਵਾੜਾ ਤੋਂ ਇਕ ਚੇਤਨਾ ਮਾਰਚ ਕਢਿਆ, ਜਿਸ ਵਿਚ ਕਿ ਸੰਤ ਰਾਮਾਂ ਨੰਦ ਨੂੰ ਰਵਿਦਾਸੀਆ ਕੌਮ ਦਾ ਸਹੀਦ ਕਹਿ ਕੇ ਪੂਰਾ ਪ੍ਰਚਾਰ ਕੀਤਾ ਗਿਆ ਤੇ ਉਹਨਾਂ ਵਲੋਂ ਸੁਰੂ ਕੀਤੇ ਮਿਸ਼ਨ ਨੂੰ ਅਗੇ ਤੋਰਨ ਲਈ ਜਾਗ੍ਰਤੀ ਪੈਦਾ ਕਰਨ ਦਾ ਕੰਮ ਵੀ ਅਰੰਭਿਆ ਗਿਆ। ਡਾ. ਸਤੀਸ ਸੁੰਮਨ ਦੀ ਪ੍ਰਧਾਨਗੀ ਵਿਚ ਚਲ ਰਹੀ ਕੌਮ ਦੇ ਕਈ ਅਹਿਮ ਕੰਮਾਂ ਤੇ ਕਾਫੀ ਅਹਿਮ ਯੋਗਦਾਨ ਪਾਉਣ ਵਾਲੀ ਗੁਰੂ ਰਵਿਦਾਸ ਫੋਰਸ ਨੇ ਅੱਜ ਖਲਵਾੜੇ ਤੋਂ ਚੇਤਨਾ ਮਾਰਚ ਕੱਢ ਕੇ ਕੌਮ ਨੂੰ ਜਾਗ੍ਰਿਤ ਕਰਨ ਦਾ ਬੀੜਾ ਚੁਕਿਆ, ਫੋਰਸ ਦੇ ਸੁਬਾ ਪ੍ਰਧਾਨ ਡਾ. ਸਤੀਸ ਸੁੰਮਨ ਨੇ ਕਿਹਾ ਕਿ ਫੋਰਸ ਦਾ ਕੰਮ ਹੈ ਕਿ ਲੋਕਾਂ ਵਿਚ ਜਾਗ੍ਰਤੀ ਪੈਦਾ ਹੋਵੇ ਤੇ ਉਸ ਲਈ ਅਸੀਂ ਉਚੇਰੀ ਸਿਖਿਆ ਦੇਣ ਲਈ ਵਿਸ਼ੇਸ ਪ੍ਰਤੀਬਧਤਾ ਨਾਲ ਕੰਮ ਕਰ ਰਹੇ ਹਾਂ। ਉਨਾਂ ਕਿਹਾ ਕਿ ਸਾਡੇ ਸਹੀਦ ਸੰਤ ਰਾਮਾਂ ਨੰਦ ਜੀ ਸਚਖੰਡ ਬੱਲਾਂ ਵਾਲਿਆਂ ਨੇ ਇਕ ਕੰਮ ਅਰੰਭਿਆ ਸੀ ਕਿ ਉਹ ਸਾਡੇ ਸਤਿਗੁਰੂ ਜੀ ਗੁਰੂ ਰਵਿਦਾਸ ਜੀ ਦਾ ਸਥਾਨ ਕਾਸੀ ਵਿਚ ਸੋਨੇ ਦਾ ਬਨਾਉਣਗੇ ਜਿਸ ਲਈ ਸੋਨੇ ਦਾ ਕੰਮ ਵੀ ਸੁਰੂ ਹੋ ਚੁਕਾ ਸੀ ਜਿਸ ਲਈ ਇਹ ਬਿਲਕੁਲ ਹੀ ਸਹੀ ਕੀਤਾ ਗਿਆ ਕਿ ਉਹਨਾਂ ਦਾ ਮਿਸ਼ਨ ਬੰਦ ਨਹੀ ਹੋਵੇਗਾ ਸਗੋਂ ਚਲਦਾ ਰਹੇਗਾ। ਉਨਾਂ ਕਿਹਾ ਕਿ ਕਾਂਸੀ ਵਿਚ ਗੁਰੂ ਰਵਿਦਾਸ ਜੀ ਦਾ ਬਣ ਰਿਹਾ ਮੰਦਰ ਸੋਨੇ ਦਾ ਹੀ ਬਣ ਕੇ ਰਹੇਗਾ, ਜਿਸ ਲਈ ਉਹ ਕੌਮ ਨੂੰ ਜਾਗ੍ਰਿਤ ਕਰ ਰਹੇ ਹਨ, ਜਿਸ ਲਈ ਅਥਾਹ ਹੁੰਗਾਰਾ ਮਿਲ ਰਿਹਾ ਹੈ, ਡਾ. ਸੁੰਮਨ ਨੇ ਕਿਹਾ ਕਿ ਸਾਡਾ ਅਗਲਾ ਨਿਸ਼ਾਨਾ ਹੈ ਕਿ ਸਾਡੇ ਨੋਜਵਾਨ ਨਸ਼ਿਆਂ ਵਿਚ ਪੈ ਗਏ ਹਨ ਜਿਹਨਾਂ ਨੂੰ ਨਸਿਆਂ ਚੋਂ ਕੱਢਣ ਲਈ ਜਾਗ੍ਰਿਤ ਕੀਤਾ ਜਾਵੇ ਨਸ਼ੇ ਤਿਆਗਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ, ਤਾਂ ਕਿ ਨੌਜਵਾਨ ਨਸ਼ੇ ਤਿਆਗ ਕੇ ਸਮਾਜ ਵਿਚ ਨਵੀਂ ਰੂਹ ਪੈਦਾ ਕਰ ਦੇਣ, ਉਨਾਂ ਕਿਹਾ ਕਿ ਸੰਤ ਰਾਮਾਂ ਨੰਦ ਜੀ ਕਿਹਾ ਕਰਦੇ ਸੀ ਕਿ ਸਾਡਾ ਸਮਾਜ ਨਵਾਂ ਨਰੋਆ ਹੋਣਾ ਚਾਹੀਦਾ ਹੈ ਤਾਂ ਹੀ ਸਾਡੇ ਸਮਾਜ ਦੀ ਪਹਿਚਾਣ ਬਣ ਸਕੇਗੀ ਉਨਾਂ ਕਿਹਾ ਕਿ ਉਨਾਂ ਦੇ ਪਾਏ ਪੂਰਨਿਆਂ ਤੇ ਹੀ ਅਸੀਂ ਆਪਣਾ ਮਿਸ਼ਨ ਅਗੇ ਲੈਕੇ ਜਾ ਰਹੇ ਹਾਂ ਤੇ ਇਹ ਅਹਿਦ ਵੀ ਕੀਤਾ ਹੈ ਕਿ ਉਹ ਉਨਾਂ ਦੇ ਮਿਸ਼ਨ ਨੂੰ ਪਿਛੇ ਨਹੀ ਰਹਿਣ ਦੇਣਗੇ। ਡਾ. ਸੁਮਨ ਨੇ ਕਿਹਾ ਕਿ ਇਸੇ ਤਰਾਂ ਹੀ ਉਹ ਇਹ ਵੀ ਚਾਹੁੰਦੇ ਹਨ ਕਿ ਸਾਡੇ ਸਮਾਜ ਦੇ ਬੱਚੇ ਉਚੇਰੀ ਸਿਖਿਆ ਹਾਸਲ ਕਰਕੇ ਸਾਡੇ ਸਮਾਜ ਨੂੰ ਅਮੀਰ ਸੇਧ ਦੇਣ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਆਪਾਂ ਆਪਣੇ ਬਚਿਆਂ ਨੂੰ ਤਕਨੀਕੀ ਸਿਖਿਆ ਦੇਵਾਂਗੇ ਤੇ ਉਸ ਲਈ ਸਾਨੂੰ ਪਹਿਲਾਂ ਹੀ ਆਪਣੇ ਬਚਿਆਂ ਲਈ ਵਿਦਿਆ ਦਾ ਮਿਆਰ ਉਚਾ ਬਨਾਉਣਾ ਹੋਵੇਗਾ ਜਿਸ ਪਈ ਅਸੀਂ ਫੋਰਸ ਵਲੋਂ ਟਿਉਸ਼ਨ ਕੇਂਦਰ ਖੋਲੇ ਹਨ। ਇਹ ਚੇਤਨਾ ਮਾਰਚ ਕਈ ਸਾਰੇ ਪਿੰਡਾਂ ਵਿਚ ਦੀ ਹੁੰਦਾ ਹੋਇਆ ਪਿੰਡ ਖਲਵਾੜਾ ਵਿਚ ਹੀ ਸਮਾਪਤ ਹੋਇਆ। ਇਸ ਸਮੇਂ ਵਿਸ਼ੇਸ਼ ਤੌਰ ਤੇ ਡਾ ਜੈਸ ਖਲਵਾੜਾ, ਡਾ. ਜੈਸ ਵਰਮਾਂ, ਸਰਪੰਚ ਕਸ਼ਮੀਰੀ ਲਾਲ, ਸਰਪੰਚ ਪ੍ਰਿਥੀ ਲਾਲ, ਓਮ ਪ੍ਰਕਾਸ਼ ਵਰਮਾਂ, ਸ. ਬੰਗਾ ਅਤੇ ਜ਼ਿਲਾ ਪ੍ਰਧਾਨ ਮਹਿਲਾ ਵਿੰਗ ਮਿਸ਼ ਸੋਨੀਆਂ ਰਾਣੀ ਵੀ ਮੌਜੂਦ ਸਨ। ਧੰਨਵਾਦ ਸਹਿਤ ਇੰਡੋ ਪੰਜਾਬ





amarjit mall at guru ravidass bhawan birmingham uk














new news 2010

new news 2010























Pages